ਸੂਬਾ ਸਰਕਾਰ ">
ਜ਼ਿਲ੍ਹੇ ਅੰਦਰ 16 ਸਤੰਬਰ ਤੋਂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ : ਡੀ.ਸੀ.
September 15, 2025
Government-Procurement-Of-Paddy-

Neeraj / Bathinda

ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਸਮੇਂ-ਸਿਰ ਖਰੀਦ ਹੋ ਸਕੇ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਸੀ ਸ਼੍ਰੀ ਰਾਜੇਸ਼ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿੱਚ 189 ਖਰੀਦ ਕੇਂਦਰ ਮੰਜੂਰ ਕੀਤੇ ਗਏ ਹਨ, ਇਨ੍ਹਾਂ ਖਰੀਦ ਕੇਂਦਰਾਂ ਵਿੱਚ ਤਕਰੀਬਨ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਟਿੱਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਸਮੂਹ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ।


ਡੀ.ਸੀ. ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਵਿੱਚ ਪੀਣ ਵਾਲੇ ਪਾਣੀ, ਛਾਂ, ਸਾਫ-ਸਫ਼ਾਈ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਕਰਨ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿੱਚ ਬਾਰਦਾਨਾ ਸਮੇਂ-ਸਿਰ ਉਪਲੱਬਧ ਕਰਵਾਇਆ ਜਾਵੇ ਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ।


ਇਸ ਮੌਕੇ ਡੀ.ਸੀ. ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ। ਉਨ੍ਹਾਂ ਇਹ ਵੀ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਲੁਹਾਈ ਨਹੀਂ ਕਰਵਾਈ ਜਾਵੇਗੀ। ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕਿਸੇ ਵੀ ਕੰਬਾਇਨ ਨੂੰ ਚਲਦਾ ਪਾਇਆ ਗਿਆ ਤਾਂ ਤਰੁੰਤ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


Government Procurement Of Paddy Will Start In The District From September 16 DC


Recommended Posts
Latest