ਵਿਧਾਇਕ ">
ਵਿਧਾਇਕ ਜਿੰਪਾ ਨੇ ਨਿਊ ਸ਼ਾਂਤੀ ਨਗਰ ‘ਚ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
September 23, 2025
MLA-Jimpa-Inaugurated-The-Road-C

Neeraj / Hoshiarpur

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਿਊ ਸ਼ਾਂਤੀ ਨਗਰ ਵਿਚ ਲੱਗਭਗ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਨਿਰਮਾਣ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਰਹੀ ਸੀ, ਕਿਉਂਕਿ ਇਸ ਖੇਤਰ ਵਿਚ ਆਵਾਜਾਈ ਜ਼ਿਆਦਾ ਹੈ ਅਤੇ ਮੀਂਹ ਕਾਰਨ ਸੜਕ ਦੀ ਹਾਲਤ ਵਿਗੜ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੌਸਮ ਵਿਚ ਸੁਧਾਰ ਹੁੰਦੇ ਹੀ ਸੜਕ ਨਿਰਮਾਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇਗੀ।

ਵਿਧਾਇਕ ਨੇ ਕਿਹਾ ਕਿ ਨਿਊ ਸ਼ਾਂਤੀ ਨਗਰ ਵਿਚ ਸਾਰੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਇਲਾਕੇ ਵਿਚ ਪਹਿਲਾਂ ਹੀ ਲੋਕਾਂ ਦੀ ਸਹੂਲਤ ਲਈ ਟਿਊਬਵੈੱਲ ਅਤੇ ਪਾਣੀ ਦੀਆਂ ਟੈਂਕੀਆਂ ਸਥਾਪਿਤ ਕੀਤੀ ਜਾ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹੌਲੀ-ਹੌਲੀ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਇਲਾਕੇ ਦੇ ਵਸਨੀਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਸੜਕ ਨਿਰਮਾਣ ਵਿਚ ਵੀ ਉੱਚ ਮਿਆਰਾਂ ਦੀ ਪਾਲਣਾ ਕੀਤੀ ਜਾਵੇਗੀ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਕਰਨ ਅਤੇ ਇਲਾਕੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਵਿਚ ਯੋਗਦਾਨ ਪਾਉਣ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਮੁਖੀ ਰਾਮ, ਸੰਦੀਪ ਚੇਚੀ, ਐਕਸੀਅਨ ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

MLA Jimpa Inaugurated The Road Construction Project To Be Constructed At A Cost Of Rs 50 Lakh In New Shanti Nagar


Recommended Posts
Latest