September 24, 2025
Neeraj / Bathinda
ਮਾਨਯੋਗ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਜੱਜ (ਸੀਨੀਅਰ ਡੀਵੀਜਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਬਲਜਿੰਦਰ ਕੌਰ ਮਾਨ ਵੱਲੋਂ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜੋ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਸਰਕਾਰੀ ਯੋਜਨਾਵਾਂ ਬਣਾਈਆ ਗਈਆ ਹਨ, ਉਨ੍ਹਾਂ ਸਕੀਮਾਂ ਦਾ ਫਾਇਦਾਂ ਹੜ੍ਹ ਪੀੜਤ ਲੋਕਾਂ ਨੂੰ ਦਿਵਾਉਣਾ ਹੈ, ਉਸ ਸਬੰਧੀ ਸਰਪੰਚ, ਪੈਰਾ ਲੀਗਲ ਵਲੰਟੀਅਰਜ ਅਤੇ ਪੈਨਲ ਦੇ ਵਕੀਲਾਂ ਦੇ ਗਰੁੱਪ ਬਣਾਏ ਗਏ ਹਨ। ਇਹ ਗਰੁੱਪ ਪਿੰਡਾਂ ਅਤੇ ਸਹਿਰਾਂ ਦੇ ਵਿੱਚ ਸਰਵੇ ਕਰਨਗੇ, ਜਿਨ੍ਹਾਂ ਲੋਕਾਂ ਦੇ ਘਰ ਹੜ੍ਹ ਅਤੇ ਤੇਜ਼ ਬਾਰਿਸ਼ ਕਾਰਨ ਢਹਿ ਗਏ ਹਨ ਜਾਂ ਜਿਨ੍ਹਾਂ ਨੂੰ ਜਾਨ-ਮਾਲ ਦਾ ਨੁਕਸਾਨ ਹੋਇਆ ਹੈ, ਦੀ ਜਾਣਕਾਰੀ ਇੱਕਠੀ ਕਰਨਗੇ।
ਉਨ੍ਹਾਂ ਕਿਹਾ ਕਿ ਜੋ ਗਰੁੱਪ ਜਾਣਕਾਰੀ ਇੱਕਠੀ ਕਰੇਗਾ ਉਹ ਸਾਰੀ ਜਾਣਕਾਰੀ ਸਿਵਲ ਜੱਜ(ਸੀਨੀਅਰ ਡੀਵੀਜਨ)-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਡੀਸੀ ਬਠਿੰਡਾ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ ਤਾਂ ਜੋ ਹੱਕਦਾਰ ਲੋਕਾਂ ਨੂੰ ਸਰਕਾਰੀ ਮੁਆਵਜ਼ਾ ਅਤੇ ਰਾਹਤ ਸਮੱਗਰੀ ਸਮੇਂ-ਸਿਰ ਪ੍ਰਾਪਤ ਹੋ ਸਕੇ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੈਰਾ ਲੀਗਲ ਵਲੰਟੀਅਰਜ਼ ਤੇ ਪੈਨਲ ਦੇ ਵਕੀਲ ਸਾਹਿਬਾਨ ਆਦਿ ਹਾਜ਼ਰ ਸਨ।
Responsibility Assigned To Sarpanches Para Legal Volunteers And Panel Lawyers To Collect Data Of Flood Victims