September 24, 2025
Neeraj / Bathinda
· ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
· ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਦੀ ਕੀਤੀ ਅਪੀਲ
ਡੀ.ਸੀ. ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਡੀ.ਸੀ. (ਜਨਰਲ) ਮੈਡਮ ਪੂਨਮ ਸਿੰਘ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਏਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰਨ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਇਸ ਮੌਕੇ ਏਡੀਸੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਉਹ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਇਸ ਨਾਲ ਪੈਦਾ ਹੋਏ ਧੂੰਏ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਹ ਧੂੰਆ ਕਈ ਵਾਰ ਸੜਕਾਂ ‘ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਖੇਤ ਵਿੱਚ ਖੜ੍ਹੇ ਦਰੱਖਤ ਅਤੇ ਖੇਤ ਨਾਲ ਖੜ੍ਹੀ ਫ਼ਸਲ ਨੂੰ ਵੀ ਅੱਗ ਲੱਗਣ ਕਾਰਨ ਨੁਕਸਾਨ ਹੋ ਸਕਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲੇ ਹੋਏ ਧੂੰਏ ਦੇ ਕਾਰਨ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ।
ਇਸ ਦੌਰਾਨ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਹਰਸ਼ਿਤ ਮਹਿਤਾ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਆਦਿ ਹਾਜ਼ਰ ਸਨ।
Farmers Bringing Paddy To The Markets Should Not Be Allowed To Face Any Problem