ਡੀ.ਸੀ. ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ">
ਝੋਨੇ ਦੀ ਸਟੋਰੇਜ ਲਈ 511 ਰਾਈਸ ਮਿਲਾਂ ਦੀ ਖਰੀਦ ਏਜੰਸੀਆਂ ਨੂੰ ਕੀਤੀ ਅਲਾਟਮੈਂਟ : ਡੀ.ਸੀ.
September 24, 2025
511-Rice-Mills-Allocated-To-Proc

Neeraj / Bathinda

ਡੀ.ਸੀ. ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਸਟੋਰੇਜ ਲਈ 516 ਰਾਈਸ ਮਿਲਾਂ ਵਿੱਚੋਂ 511 ਰਾਈਸ ਮਿਲਾਂ ਦੀ ਖਰੀਦ ਏਜੰਸੀਆਂ ਨੂੰ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਸੁਚਾਰੂ ਢੰਗ ਅਤੇ ਪ੍ਰੇਸ਼ਾਨੀ ਮੁਕਤ ਕਰਨ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਤੇ ਕੰਬਾਇਨ ਮਾਲਕਾਂ ਨੂੰ ਕਿਹਾ ਕਿ ਉਹ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕਰਨ, ਜੇਕਰ ਮਿਥੇ ਸਮੇਂ ਤੋਂ ਬਾਅਦ ਝੋਨੇ ਦੀ ਕਟਾਈ ਕਰਦੀ ਕੋਈ ਵੀ ਕੰਬਾਇਨ ਪਾਈ ਗਈ ਤਾਂ ਉਸ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।

ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ।


511 Rice Mills Allocated To Procurement Agencies For Paddy Storage DC


Recommended Posts
Latest