September 24, 2025
Neeraj / Bathinda
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਰਬਨ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਮਲੇਰੀਆ ਸਬੰਧੀ ਸਰਵੇ ਅਤੇ ਜਾਗਰੂਕਤਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਮਹਿਤਾ ਨੇ ਡੇਂਗੂ ਮਲੇਰੀਆ ਪੋਸਟਰ ਰੀਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਮਹਿਤਾ ਵੱਲੋਂ ਸਿਹਤ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ ਗਈ ਅਤੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਦੇ ਪੋਸਟਰ ਨੂੰ ਜਿਸ ਵਿੱਚ ਲੋਕਾਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਦਿਸ਼ਾ-ਨਿਰਦੇਸ਼ਾ ਅਨੁਸਾਰ ਚਲਣਾ ਜ਼ਰੂਰੀ ਹੈ ਕਿਉਂਕਿ ਜੇਕਰ ਸਾਡੀ ਸਿਹਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਿਲ ਆਉਂਦੀ ਹੈ ਤਾਂ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ‘ਤੇ ਪੈਂਦਾ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਵਿਖੇ ਡੇਂਗੂ ਤੋ ਪੀੜਤ ਮਰੀਜ਼ਾ ਦੇ ਇਲਾਜ ਲਈ ਡੇਂਗੂ ਵਾਰਡ ਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾ ਦੇ ਪਿਛਲੇ ਹਿਸੇ ਵਿੱਚ ਦਰਦ, ਚਮੜੀ ਤੇ ਦਾਣੇ ਆਦਿ ਨਜਰ ਆਉਣ ਤਾ ਤਰੁੰਤ ਸਿਹਤ ਸੰਸਥਾ ਵਿੱਚ ਜਾਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾ ਵਿੱਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆ ਅਤੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼-ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ। ਮੱਛਰ ਸਿਰਫ਼ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ, ਇਸ ਲਈ ਘਰਾਂ ਵਿੱਚ ਪਾਣੀ ਦੇ ਕੁਲਰਾਂ, ਟੈਂਕੀਆਂ, ਗਮਲੇ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾਂ ਵਿੱਚ ਸਾਥ ਦੇਣ ਅਤੇ ਡੇਂਗੂ ਤੋਂ ਸੁਰੱਖਿਅਤ ਰਹਿਣ ਲਈ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਹੈਲਥ ਸੁਪਰਵਾਇਜਰ ਜਸਵਿੰਦਰ ਸ਼ਰਮਾ, ਮਲਟੀਪਰਪਜ਼ ਹੈਲਥ ਵਰਕਰ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ ।
Mayor Padamjit Mehta Releases Poster On Dengue Malaria