ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਮੱਦੇਨਜ਼ਰ ">
ਵਿਸ਼ਵ ਸਕਿੱਲ ਮੁਕਾਬਲਿਆਂ ਲਈ ਸਿਖਿਆਰਥੀਆਂ ਨੂੰ ਕੀਤਾ ਜਾਵੇ ਜਾਗਰੂਕ
September 30, 2025
Trainees-Should-Be-Made-Aware-Fo

Neeraj / Bathinda

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਮੱਦੇਨਜ਼ਰ ਡੀਸੀ ਰਾਜੇਸ਼ ਧੀਮਾਨ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬਣੀ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਪ੍ਰਿੰਸੀਪਲਾਂ/ਸਮੂਹ ਸੰਸਥਾਵਾਂ ਦੇ ਮੁਖੀਆਂ ਤੇ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਸਿਖਲਾਈ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਨੂੰ ਵਿਸ਼ਵ ਹੁਨਰ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਰਜਿਸਟਰ ਕਰਵਾਉਣ ਤਾਂ ਜੋ ਸਿਖਿਆਰਥੀ ਹੁਨਰ ਮੁਕਾਬਲਿਆਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਹੁਨਰ ਵਿਕਾਸ ਦੀਆਂ ਸਕੀਮਾਂ ਦਾ ਰਿਵਿਊ ਪ੍ਰਾਪਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਉਦਯੋਗਾਂ ਦੀ ਮੰਗ ਅਨੁਸਾਰ ਨਵੇਂ ਹੁਨਰਾਂ ਦੀ ਮੰਗ ਸਬੰਧੀ ਵੀ ਉਦਯੋਗਪਤੀਆਂ ਤੋਂ ਰੁਜਗਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਮੈਨੇਜਰ ਗਗਨ ਸ਼ਰਮਾ ਨੇ ਜ਼ਿਲ੍ਹਾ ਸਕਿੱਲ ਕਮੇਟੀ ਨੂੰ ਵੱਖ-ਵੱਖ ਕੇਂਦਰਾਂ ਦੇ ਵਿੱਚ ਚੱਲ ਰਹੇ ਹੁਨਰ ਵਿਕਾਸ ਦੇ ਕੋਰਸਾਂ ਅਤੇ ਪਲੇਸਮੈਂਟ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਮੈਨੇਜਰ, ਸ਼ੋਸਲ ਮੋਬਲਾਈਜੇਸਨ ਬਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ‘ਚੋਂ ਹੁਣ ਤੱਕ ਲੱਗਭਗ 400 ਨੌਜਵਾਨ ਹੁਨਰ ਵਿਕਾਸ ਦੇ ਮੁਕਾਬਲਿਆਂ ਲਈ ਆਪਣਾ ਰਜਿਸਟ੍ਰੇਸ਼ਨ ਮੁਕੰਮਲ ਕਰ ਚੁਕੇ ਹਨ।

Trainees Should Be Made Aware For World Skill Competitions


Recommended Posts
Latest