- ">
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,384 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
October 15, 2025
88-384-Metric-Tonnes-Of-Paddy-Ha

Neeraj / Hoshiarpur

- ਕਿਸਾਨਾਂ ਨੂੰ163.52 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ

- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ

- ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨਾਂ ਨਾਲ ਹੋਵੇਗੀ ਵਾਢੀ

- ਪਰਾਲੀ ਨਾ ਸਾੜਨ, ਵਾਤਾਵਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਦੀ ਰੱਖਿਆ ਕਰਨ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 88,977 ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿਚੋਂ 88,384 ਮੀਟ੍ਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 39,542 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 16,308 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 8,288 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 333 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 448 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 163.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਸੀਮਾ 17 ਪ੍ਰਤੀਸ਼ਤ ਨਿਰਧਾਰਤ ਕੀਤੀ ਗਈ ਹੈ, ਇਸ ਲਈ ਕਿਸਾਨ ਆਪਣੀਆਂ ਫ਼ਸਲਾਂ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ। ਉਹ ਅੱਜ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਵਿਚ ਵਧੇਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀ ਉਪਜ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਕਿਰਿਆ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ। ਉਨ੍ਹਾਂ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਕਮਾਈ ਗਈ ਫ਼ਸਲ ਦੇ ਹਰ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ।

ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਵਿੱਚ ਨਮੀ ਨੂੰ ਰੋਕਣ ਲਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ। ਇਸ ਤੋਂ ਇਲਾਵਾ, ਕੰਬਾਈਨ ਹਾਰਵੈਸਟਰਾਂ 'ਤੇ ਐਸ.ਐਮ.ਐਸ ਦੀ ਵਰਤੋਂ ਲਾਜ਼ਮੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ ਬਲਕਿ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਅਪਣਾ ਕੇ ਵਾਤਾਵਰਨ ਸੁਰੱਖਿਆ ਵਿਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ।

88 384 Metric Tonnes Of Paddy Have Been Procured In The District s Mandis So Far


Recommended Posts
Latest