October 16, 2025
Narinder Kumar / Amargarh/Malerkotla
· ਬੀ-ਕੀਪਰਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕੀਤਾ ਜਾਵੇਗਾ ਹਰ ਸੰਭਵ ਯਤਨ: ਵਿਧਾਇਕ ਅਮਰਗੜ੍ਹ
· ਸ਼ਹਿਦ ਦੀ ਸੁਚੱਜੀ ਮਾਰਕਿਟਿੰਗ ਦਾ ਕੀਤਾ ਜਾਵੇਗਾ ਵਿਸ਼ੇਸ਼ ਪ੍ਰਬੰਧ- ਜਸਵੀਰ ਸਿੰਘ ਸੇਖੋਂ
ਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਜਿ਼ਲ੍ਹਾ ਬਾਗਬਾਨੀ ਵਿਭਾਗ ਵੱਲੋਂ ਨੈਸ਼ਨਲ ਬੀ ਬੋਰਡ ਦੇ ਸਹਿਯੋਗ ਨਾਲ ਭੰਗੂ ਪੇਲੈਸ ਮਾਹੋਰਾਣਾ ਵਿਖੇ ਦੋ ਦਿਨਾਂ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਲੱਗਭਗ 300 ਸ਼ਹਿਦ ਮੱਖੀ ਪਾਲਕਾਂ/ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਬਤੌਰ ਮੁੱਖ ਮਹਿਮਾਨ ਅਤੇ ਮੈਂਬਰ ਫੂਡ ਕਮਿਸ਼ਨ ਪੰਜਾਬ ਜਸਵੀਰ ਸਿੰਘ ਸੇਖੋਂ ਵੱਲੋਂ ਬਤੌਰ ਵਿਸ਼ੇਸ ਮਹਿਮਾਨ ਸਿ਼ਰਕਤ ਕੀਤੀ ਗਈ।
ਇਸ ਮੌਕੇ ਖੇਤੀਬਾੜੀ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਦੀਆਂ ਸਕੀਮਾਂ/ਗਤੀਵਿਧੀਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਹਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਮਿਤ ਚੌਧਰੀ ਅਤੇ ਬਾਗਬਾਨੀ ਵਿਕਾਸ ਅਫਸਰ (ਕੀਟ ਵਿਗਿਆਨ) ਸੈ਼ਲੀ ਸੰਧੂ ਵੱਲੋਂ ਮੱਖੀ ਪਾਲਣ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਡਿਪਟੀ ਡਾਇਰੈਕਟਰ ਬਾਗਬਾਨੀ ਹਰਦੀਪ ਸਿੰਘ ਵੱਲੋਂ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਮੁੱਖ ਮਹਿਮਾਨ ਸਮੇਤ ਹਾਜ਼ਰ ਸਮੂਹ ਮੱਧੂ ਮੱਖੀ ਪਾਲਕਾਂ/ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।
ਬੀ-ਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਹੀ ਨੇ ਬੀ-ਕੀਪਰਾਂ ਦੀਆਂ ਮੁਸਕਿਲਾਂ ਬਾਰੇ ਜਾਣੂ ਕਰਵਾਇਆ ਅਤੇ ਇੰਨ੍ਹਾਂ ਮੁਸਕਿਲਾਂ ਦਾ ਹੱਲ ਕਰਨ ਲਈ ਮੁੱਖ ਮਹਿਮਾਨ ਨੂੰ ਅਪੀਲ ਕੀਤੀ। ਵਿਧਾਇਕ ਗੱਜਣਮਾਜਰਾ ਵੱਲੋਂ ਐਸੋਸੀਏਸ਼ਨ ਨੂੰ ਇਹ ਯਕੀਨ ਦਵਾਇਆ ਗਿਆ ਕਿ ਉਹ ਮੱਧੂ ਮੱਖੀ ਪਾਲਕਾਂ ਨੁੰ ਆ ਰਹੀਆਂ ਮੁਸਕਿਲਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਵਿਸੇ਼ਸ ਮਹਿਮਾਨ ਜਸਵੀਰ ਸਿੰਘ ਸੇਖੋਂ ਵੱਲੋਂ ਬੀ ਕੀਪਰਾਂ ਵੱਲੋਂ ਕੀਤੀ ਜਾਂਦੀ ਮਿਹਨਤ ਅਤੇ ਕੰਮਾਂ ਦੀ ਸਲਾਘਾ ਕੀਤੀ ਗਈ। ਬਾਗਬਾਨੀ ਵਿਭਾਗ ਵੱਲੋ ਅਤੇ ਬੀ ਕੀਪਰ ਐਸੋਸੀਏਸ਼ਨ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਬਾਗਬਾਨੀ ਵਿਭਾਗ ਵੱਲੋਂ ਇਸ ਸੈਮੀਨਾਰ ਅਧੀਨ ਮਧੂ ਮੱਖੀ ਪਾਲਕਾਂ/ਕਿਸਾਨਾਂ ਅਤੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਦੋਰਾਹਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਧੂ ਮੱਖੀ ਪਾਲਣ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਐਕਸਪੋਜਰ ਵਿਜਟ ਵੀ ਕਾਰਵਾਈ ਗਈ । ਇਸ ਮੌਕੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਅਤੇ ਇੰਚਾਰਜ ਮੀਡੀਆ ਮਾਲਵਾ ਸੈਂਟਰਲ (ਆਮ ਆਦਮੀ ਪਾਰਟੀ) ਅਬਜਿੰਦਰ ਸਿੰਘ ਸੰਘਾ, ਬਾਗਬਾਨੀ ਵਿਕਾਸ ਅਫਸਰ ਕੁਲਵਿੰਦਰ ਸਿੰਘ, ਅਮਨਪ੍ਰੀਤ ਕੌਰ, ਨਰਪਿੰਦਰ ਕੌਰ, ਬਲਜੀਤ ਕੁਮਾਰ, ਵਿਪੇਸ਼ ਕੁਮਾਰ, ਬਾਗਬਾਨੀ ਉਪ ਨਿਰੀਖਕ ਅਮ੍ਰਿਤਪਾਲ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਨਾਰੀਕੇ , ਸੰਦੀਪ ਸਿੰਘ ,ਗੁਰਪ੍ਰੀਤ ਸ਼ਰਮਾ, ਕੁਲਦੀਪ ਸਿੰਘ, ਅਮਨਪ੍ਰੀਤ ਕੌਰ ਸਿੱਧੂ ਵਿਸ਼ੇਸ ਤੌਰ ਤੇ ਹਾਜ਼ਰ ਸਨ।
District Horticulture Department Organizes Seminar On Honey Beekeeping