ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵ ">
ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ
September 12, 2025
Punjab-Releases-Rs-679-37-Crore-

Neeraj / Chandigarh

ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।


ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਲ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ‘ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।


ਵਿੱਤ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 87 ਫੀਸਦੀ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 9 ਸਹਿਕਾਰੀ ਖੰਡ ਮਿੱਲਾਂ ਵਿੱਚੋਂ ਅਜਨਾਲਾ ਲਈ 10 ਮਾਰਚ ਤੱਕ, ਬਟਾਲਾ ਲਈ 18 ਮਾਰਚ, ਭੋਗਪੁਰ ਲਈ 27 ਮਾਰਚ, ਬੁੱਢੇਵਾਲ ਲਈ 13 ਮਾਰਚ, ਫਾਜ਼ਿਲਕਾ ਲਈ 1 ਮਾਰਚ, ਗੁਰਦਾਸਪੁਰ ਲਈ 25 ਮਾਰਚ, ਮੋਰਿੰਡਾ ਲਈ 30 ਮਾਰਚ, ਨਵਾਂਸ਼ਹਿਰ ਲਈ 31 ਮਾਰਚ ਅਤੇ ਨਕੋਦਰ ਲਈ 22 ਫਰਵਰੀ ਤੱਕ ਗੰਨੇ ਦੀ ਖਰੀਦ ਦੇ ਬਕਾਏ ਕਲੀਅਰ ਕਰ ਦਿੱਤੇ ਗਏ ਹਨ।


ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੰਨਾ ਉਤਪਾਦਕਾਂ ਦੀ ਵਿੱਤੀ ਸਥਿਰਤਾ ਨੂੰ ਤਰਜੀਹ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਣ ਵਾਲਿਆਂ ਦੇ ਮਾਣ ਸਤਕਾਰ ਨੂੰ ਬਹਾਲ ਰੱਖਣ ਅਤੇ ਇੱਕ ਲਚਕੀਲੇ ਖੇਤੀਬਾੜੀ ਅਰਥਚਾਰੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਦਾ ਪ੍ਰਮਾਣ ਹੈ।

Punjab Releases Rs 679 37 Crore For Sugarcane Payment For 2024 25 Crushing Season Harpal Singh Cheema


Recommended Posts
Latest